---Advertisement---

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

By
On:
Follow Us

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਹੜ੍ਹਾਂ ਨੂੰ ਕੰਟਰੋਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਬਿਆਸ (ਅੰਮ੍ਰਿਤਸਰ)/ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਹਰ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ ਜਿਸ ਦੌਰਾਨ ਸਥਾਨਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ, ਉਨ੍ਹਾਂ ਲੋਕਾਂ ਨੂੰ ਆਪਣੀ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਕੱਢਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜੰਗੀ ਪੱਧਰ ‘ਤੇ ਰਾਹਤ ਅਤੇ ਨਿਕਾਸੀ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਚੀਜ਼ਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘੱਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਹਰ ਨੁਕਸਾਨ ਦੀ ਭਰਪਾਈ ਕਰੇਗੀ।

For Feedback - feedback@example.com
Join Our WhatsApp Channel

Related News

Leave a Comment

Exit mobile version