ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦੱਖਣੀ ਅਫਰੀਕਾ ਨੂੰ ਰੋਮਾਂਚਕ ਮੈਚ ਵਿੱਚ ਹਰਾ ਕੇ ਆਈਸੀਸੀ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ। ਵੀਡੀਓ ਕਾਨਫਰੰਸਿੰਗ ਰਾਹੀਂ ਟੀਮ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦੱਖਣੀ ਅਫਰੀਕਾ ਨੂੰ ਇੱਕ ਰੋਮਾਂਚਕ ਮੈਚ ਵਿੱਚ ਹਰਾ ਕੇ ਆਈਸੀਸੀ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ। ਵੀਡੀਓ ਕਾਨਫਰੰਸਿੰਗ ਰਾਹੀਂ ਟੀਮ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ ਬਲਕਿ ਦੁਨੀਆ ਨੂੰ ਵੀ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਉਨ੍ਹਾਂ ਦੇ ਪੰਜਾਬ ਵਾਪਸ ਆਉਣ ‘ਤੇ ਉਨ੍ਹਾਂ ਨੂੰ ਬਹੁਤ ਸਤਿਕਾਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰਨਾਂ ਸੂਬੇ ਦੀਆਂ ਬ੍ਰਾਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਦੇਸ਼ ਨੂੰ ਮਾਣ ਦਿਵਾਉਣ ਲਈ ਪੂਰੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਆਪਣੀ ਹਿੰਮਤ ਅਤੇ ਜਨੂੰਨ ਨਾਲ ਸੂਬੇ ਲਈ ਮਾਣਮੱਤਾ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਖੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਟਬਾਲ ਟੀਮ ਅਤੇ ਫੁੱਟਬਾਲ ਟੀਮ ਦੀ ਅਗਵਾਈ ਪੰਜਾਬ ਦੀਆਂ ਖਿਡਾਰਨਾਂ ਕਰ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੁੜੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਡਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਕੁੜੀਆਂ ਨੇ ਆਪਣੀ ਕਾਬਲੀਅਤ ਨਾਲ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣਾ ਨਾਮ ਰੌਸ਼ਨ ਕੀਤਾ ਹੈ।





