
ਪੰਜਾਬ ਡੈਸਕ: ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਜਿਸ ਤਹਿਤ ਮਾਨ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਦਿਆਂ ਬਠਿੰਡਾ ਜ਼ਿਲ੍ਹੇ ਦੇ ਡੀਐਸਪੀ ਹਰਬੰਸ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਨਸ਼ਿਆਂ ਦੇ ਮਾਮਲਿਆਂ ਵਿੱਚ ਕਥਿਤ ਲਾਪਰਵਾਹੀ ਅਤੇ ਨਸ਼ਾ ਤਸਕਰਾਂ ਨਾਲ ਸੰਭਾਵਿਤ ਸਬੰਧਾਂ ਦੇ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਸਰਕਾਰ ਦੀ ਇਸ ਕਾਰਵਾਈ ਨੂੰ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਉਪਰਾਲਾ ਮੰਨਿਆ ਜਾ ਰਿਹਾ ਹੈ। ਹੁਣ ਇਹ ਦੇਖਣਾ ਬਾਕੀ ਹੈ ਕਿ ਹੋਰ ਕਿਹੜੇ ਅਧਿਕਾਰੀਆਂ ਦੀ ਭੂਮਿਕਾ ਦੀ ਹੋਰ ਜਾਂਚ ਕੀਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਇਸ ਮੁਹਿੰਮ ਨੂੰ ਕਿਸ ਹੱਦ ਤੱਕ ਲੈਂਦੀ ਹੈ।