
ਅੰਮ੍ਰਿਤਸਰ: ਅੰਮ੍ਰਿਤਸਰ ਦੀ ਰਹਿਣ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇਨਫਲੂਐਂਸਰ ਦੀਪਿਕਾ ਘਬਰਾਹਟ ਵਿੱਚ ਹੈ ਅਤੇ ਸੁਰੱਖਿਆ ਦੀ ਗੁਹਾਰ ਲਗਾ ਰਹੀ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ‘ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਦੀਪਿਕਾ ਦੇ ਘਰ ਦੇ ਬਾਹਰ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਤੋਂ ਬਾਅਦ ਧਮਕੀ ਦੇਣ ਵਾਲੇ ਵਿਅਕਤੀ ਰਮਨਦੀਪ ਸਿੰਘ ਉਰਮਣ, ਵਾਸੀ ਪਟਿਆਲਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਦੂਜੇ ਦੋਸ਼ੀ ਜਸਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੀਪਿਕਾ ਲੂਥਰਾ ਨੂੰ ਧਮਕੀ ਭਰੀ ਕਾਲ ਦੇ ਸਬੰਧ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦੇ ਹੋਏ। ਰਮਨਦੀਪ ਸਿੰਘ ਉਰਮਣ ਵਾਸੀ ਪਿੰਡ ਤਲਾਨਾ ਥਾਣਾ ਘਨੌਰ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਜਸਪ੍ਰੀਤ ਸਿੰਘ ਵਾਸੀ ਢਿੱਲੋਂ ਨਗਰ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇੱਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।