ਮਨੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ 6 ਮਹੀਨਿਆਂ ਲਈ ਹੋਰ ਵਧਾ ਦਿੱਤੀ ਗਈ ਹੈ।

ਕੇਂਦਰ ਨੇ ਉੱਤਰ-ਪੂਰਬੀ ਰਾਜ ਮਨੀਪੁਰ ਵਿੱਚ ਚੱਲ ਰਹੀ ਰਾਜਨੀਤਿਕ ਅਸਥਿਰਤਾ ਅਤੇ ਸ਼ਾਂਤੀ ਦੇ ਮੱਦੇਨਜ਼ਰ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਛੇ ਮਹੀਨੇ ਹੋਰ ਵਧਾ ਦਿੱਤੀ ਹੈ, ਇਹ ਵਾਧਾ 13 ਅਗਸਤ, 2025 ਤੋਂ ਲਾਗੂ ਹੋਵੇਗਾ। ਕੇਂਦਰ ਨੇ ਮਨੀਪੁਰ ਵਿੱਚ ਨਸਲੀ ਹਿੰਸਾ ਤੋਂ ਬਾਅਦ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਸੀ।